ਵੱਡੀ ਖ਼ਬਰ :: ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਨ ਤੋਂ ਬਾਅਦ ਮੁੱਖ ਮੰਤਰੀ  ਭਗਵੰਤ ਮਾਨ ਨੇ ਕਿਹਾ

ਚੰਡੀਗੜ੍ਹ, 30 ਜਨਵਰੀ  (CDT NEWS) :: 

ਚੋਣ ਕਮਿਸ਼ਨ ਦੀ ਟੀਮ ਵੱਲੋਂ ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਨ ਤੋਂ ਬਾਅਦ ਮੁੱਖ ਮੰਤਰੀ  ਭਗਵੰਤ ਮਾਨ ਨੇ ਕਿਹਾ, ‘ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਓਨਾ ਦੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ।

ਓਹਨਾਂ ਕਿਹਾ ਕਿ ਦਿੱਲੀ ‘ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਹਨ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ  ਦਿਖਾਈ ਨਹੀਂ ਦੇ  ਰਿਹਾ ਅਤੇ  ਓਹਨਾ  ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਮੁੱਖ ਮੰਤਰੀ  ਭਗਵੰਤ ਮਾਨ ਨੇ ਕਿਹਾ ਕਿ ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ।‘

1000

Related posts

Leave a Reply