ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ

Watch video and subscribe for latest news

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ ਹੋ ਗਿਆ ਹੈ। ਇਸ ਵੀਡੀਓ ’ਚ ਦੂਜੇ ਪਾਸੇ ਹਰਿਆਣਾ ਨੂਹ ਹਿੰਸਾ ਦਾ ਮੁਲਜ਼ਮ ਮੋਨੂੰ ਮਾਨੇਸਰ ਤੇ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ। ਬਸੌਦੀ ਲਾਰੈਂਸ ਨਾਲ ਬੈਠਾ ਹੈ ਜਦਕਿ ਮੋਨੂੰ ਦੂਜੇ ਪਾਸੇ ਗੱਲ ਕਰ ਰਿਹਾ ਹੈ। ਬੀਤੇ ਦਿਨੀਂ ਇਹ ਗੱਲ ਸਾਹਮਣੇ ਆਈ ਸੀ ਕਿ ਮੋਨੂੰ ਮਾਨੇਸਰ ਬਿਸ਼ਨੋਈ ਗੈਂਗ ’ਚ ਸ਼ਾਮਲ ਹੋਣਾ ਚਾਹੁੰਦਾ ਹੈ। ਇਸਦੇ ਲਈ ਉਹ ਲਗਾਤਾਰ ਲਾਰੈਂਸ ਗੈਂਗ ਦੇ ਸੰਪਰਕ ’ਚ ਸੀ। ਗ੍ਰਿਫ਼ਤਾਰੀ ਤੋਂ ਪਹਿਲਾਂ ਤਕ ਉਸਦੀ ਗੱਲ ਲਾਰੈਂਸ ਗੈਂਗ ਨਾਲ ਹੋ ਰਹੀ ਸੀ। ਮੋਨੂੰ ਮਾਨੇਸਰ ਦੀ ਲਾਰੈਂਸ ਬਿਸ਼ਨੋਈ ਨਾਲ ਹੀ ਬਲਕਿ ਵਿਦੇਸ਼ ’ਚ ਬੈਠੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵੀ ਇਨਕ੍ਰਿਪਟਿਡ ਐਪ ’ਤੇ ਗੱਲ ਹੋਈ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਅਧਿਕਾਰੀ ਜਾਂਚ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਬਠਿੰਡਾ ਜੇਲ੍ਹ ਤੋਂ ਲਾਰੈਂਸ ਬਿਸ਼ਨੋਈ ਦੀ ਇਕ ਇੰਟਰਵਿਊ ਦਾ ਵੀਡੀਓ ਵਾਇਰਲ ਹੋਇਆ ਸੀ। ਇਸਦੀ ਜਾਂਚ ਲਈ ਸੂਬਾ ਸਰਕਾਰ ਵੱਲੋਂ ਐੱਸਆਈਟੀ ਦਾ ਗਠਨ ਕੀਤਾ ਗਿਆ ਸੀ।  ਨਵਾਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਕ ਵਾਰ ਮੁੜ ਸਵਾਲ ਉੱਠਣ ਲੱਗੇ ਹਨ ਕਿ ਕੀ ਜੇਲ੍ਹਾਂ ’ਚ ਗੈਂਗਸਟਰਾਂ ਨੂੰ ਮੋਬਾਈਲ ਉਪਲਬਧ ਹੋ ਰਹੇ ਹਨ। ਇਹ ਕੌਣ ਉਪਲਬਧ ਕਰਵਾ ਰਿਹਾ ਹੈ।

 

Related posts

Leave a Reply