ਵੱਡੀ ਖ਼ਬਰ : ਬਲਾਕ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਸਿੰਘ ਬਾਲੀ ਦੇ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ

ਮੋਗਾ  : ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਡਾਲਾ ‘ਚ ਅਜੀਤਵਾਲ ਬਲਾਕ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਸਿੰਘ ਬਾਲੀ ਦੇ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ।

ਡੀਐਸਪੀ ਧਰਮਕੋਟ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਜੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਵੇਰਵਿਆਂ ਅਨੁਸਾਰ ਬਲਜਿੰਦਰ ਸਿੰਘ ਬੱਲੀ ਪਿੰਡ ਡਾਲਾ ਦਾ ਨੰਬਰਦਾਰ ਅਤੇ ਅਜੀਤਵਾਲ ਬਲਾਕ ਕਾਂਗਰਸ ਦਾ ਪ੍ਰਧਾਨ ਸੀ।

ਜਦੋਂ ਉਹ ਘਰ ਵਿਚ ਸੀ ਤਾਂ ਉਸ ਨੂੰ ਕਿਸੇ ਦਾ ਫੋਨ ਆਇਆ। ਸੂਤਰਾਂ ਅਨੁਸਾਰ ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਇੱਕ ਹਮਲਾਵਰ ਕਾਂਗਰਸੀ ਆਗੂ ਦੇ ਘਰ ਅੰਦਰ ਗਿਆ ਅਤੇ 12 ਬੋਰ ਦੀ ਬੰਦੂਕ ਨਾਲ ਕਾਂਗਰਸੀ ਆਗੂ ’ਤੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਨੇ ਬੰਦੂਕ ਵੀ ਉਥੇ ਹੀ ਸੁੱਟ ਦਿੱਤੀ।

ਹਮਲਾਵਰ ਦਾ ਦੂਜਾ ਸਾਥੀ ਮੋਟਰਸਾਈਕਲ ਸਟਾਰਟ ਕਰਕੇ ਬਾਹਰ ਖੜ੍ਹਾ ਸੀ। ਕਾਂਗਰਸੀ ਆਗੂ ਨੂੰ ਗੰਭੀਰ ਹਾਲਤ ਵਿੱਚ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ ਵੀ ਡਾਲਾ ਪਿੰਡ ਦਾ ਪੰਚਾਇਤ ਮੇਂਬਰ  ਵੀ ਸੀ। ਘਟਨਾ ਤੋਂ ਬਾਅਦ ਭੱਜਣ ਵਾਲੇ ਹਮਲਾਵਰਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ। ਜ਼ਿਲ੍ਹਾ ਪੁਲਿਸ ਮੁਖੀ ਜੇ ਇਲਾਂਚੇਜਿਅਨ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ

Related posts

Leave a Reply