ਵੱਡੀ ਖ਼ਬਰ : ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਖ਼ਿਲਾਫ਼ ਲੜਕੀ ਦੇ ਰੇਪ ਤੇ ਕਤਲ ਕੇਸ ਮਾਮਲੇ ‘ਚ ਮੁਕੱਦਮਾ ਦਰਜ

ਚੰਡੀਗੜ੍ਹ : ਸੰਤ  ਰਣਜੀਤ ਸਿੰਘ ਢੱਡਰੀਆਂਵਾਲੇ ਦੇ ਪਟਿਆਲਾ ਸਥਿਤ ਆਸ਼ਰਮ ਪਰਮੇਸ਼ਵਰ ਦੁਆਰ ਵਿੱਚ  ਇੱਕ ਲੜਕੀ ਨਾਲ ਹੋਏ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਖ਼ਤ ਰੁਖ਼ ਅਪਣਾਏ ਜਾਣ ਤੋਂ ਬਾਅਦ  ਪੰਜਾਬ ਦੇ ਡੀਜੀਪੀ ਨੇ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਸੰਤ  ਢੱਡਰੀਆਂਵਾਲਾ ਖ਼ਿਲਾਫ਼ 7 ਦਸੰਬਰ ਨੂੰ ਕਤਲ, ਜਬਰ ਜਨਾਹ ਅਤੇ ਅਪਰਾਧਿਕ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਡੀਜੀਪੀ ਦਾ ਹਲਫਨਾਮਾ ਰਿਕਾਰਡ ‘ਚ ਰੱਖਣ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ।

ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਐਫਆਈਆਰ ਦਰਜ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ ਜਾਂ ਕੀ ਕਾਰਵਾਈ ਕੀਤੀ ਜਾਵੇਗੀ।

ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਸਾਹਿਬ ਸਿੰਘ ਵਾਸੀ ਮਾਜਰੀ ਸਮਾਣਾ ਪਟਿਆਲਾ ਨੇ ਇੱਕ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਸੀਨੀਅਰ ਆਈਪੀਐਸ ਦੀ ਅਗਵਾਈ ਵਿੱਚ ਸੀ.ਬੀ.ਆਈ ਜਾਂ ਐਸ.ਆਈ.ਟੀ ਤੋਂ ਕਰਵਾਉਣਦੀ ਮੰਗ ਕੀਤੀ ਹੈ। ਪਟੀਸ਼ਨਰ ਦੀ ਵਕੀਲ ਨਵਨੀਤ ਕੌਰ ਨੇ ਦੱਸਿਆ ਕਿ ਪਟੀਸ਼ਨਰ ਦੀ ਭੈਣ ਦਾ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ ਵਿੱਚ 22 ਅਪ੍ਰੈਲ 2012 ਨੂੰ ਜਬਰ ਜਨਾਹ ਤੋਂ ਬਾਅਦ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕਤਲ ਕਰ ਦਿੱਤਾ ਗਿਆ ਸੀ।

ਉਸਦੇ ਅਨੁਸਾਰ ਉਸਦੀ ਭੈਣ ਇੱਕ ਧਾਰਮਿਕ ਲੜਕੀ ਸੀ ਜੋ ਕਿ 2002 ਤੋਂ ਹੀ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਪੈਰੋਕਾਰ ਬਣ ਗਈ ਸੀ, ਜਦੋਂ ਉਹ ਜਵਾਨੀ ਵਿੱਚ ਸੀ ਅਤੇ ਉਹ ਨਿਯਮਤ ਤੌਰ ‘ਤੇ ਧਾਰਮਿਕ ਸੇਵਾਵਾਂ ਕਰਨ ਲਈ ਜਾਂਦੀ ਸੀ ਅਤੇ ਬਾਬਾ ਰਣਜੀਤ ਸਿੰਘ ਪ੍ਰਤੀ ਉਸਦੀ ਬਹੁਤ ਸ਼ਰਧਾ ਸੀ। ਉਸ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਸ ਦੀ ਭੈਣ ਨੂੰ ਰਣਜੀਤ ਸਿੰਘ (ਢੱਡਰੀਆਂਵਾਲਾ) ਦੀ ਅਸਲੀਅਤ ਬਾਰੇ ਪਤਾ ਲੱਗਾ ਕਿ ਉਹ ਡੇਰੇ ਦੀਆਂ ਔਰਤ ਸ਼ਰਧਾਲੂਆਂ ਨੂੰ ਪ੍ਰਭਾਵਿਤ ਕਰਦਾ ਸੀ ਅਤੇ ਫਿਰ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਦਾ ਸੀ।

ਇਸ ਤੋਂ ਬਾਅਦ  ਹਰਕਤਾਂ ਲਈ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ। ਪਟੀਸ਼ਨ ਮੁਤਾਬਕ ਉਸ ਦੀ ਭੈਣ ਡਰੀ ਨਹੀੰ ਸਗੋਂ ਬਾਬੇ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਅਤੇ ਆਪਣੇ ਭਰਾ ਅਤੇ ਮਾਤਾ-ਪਿਤਾ ਨੂੰ ਸਾਰੀ ਕਹਾਣੀ ਦੱਸੀ ਕਿ ਉਹ ਬਾਬਾ ਰਣਜੀਤ ਸਿੰਘ ਦੇ ਪੀੜਤਾਂ ਵਿੱਚੋਂ ਇੱਕ ਸੀ, ਜਿਸ ਨੇ ਉਸ ਨਾਲ ਵਾਰ-ਵਾਰ ਜਬਰ ਜਨਾਹ ਕੀਤਾ। 22 ਅਪ੍ਰੈਲ 2012 ਦੀ ਦੁਪਹਿਰ ਨੂੰ, ਉਸ ਨੂੰ ਗੁਰਦੁਆਰਾ ਸਾਹਿਬ ਤੋਂ ਡੇਰੇ ਵਿਚ ਹਾਜ਼ਰ ਹੋਣ ਅਤੇ ਬਾਬੇ ਨਾਲ ਮਾਮਲਾ ਸੁਲਝਾਉਣ ਲਈ ਫੋਨ ਆਇਆ, ਜਿਸ ‘ਤੇ ਉਹ ਉਥੇ ਚਲੀ ਗਈ। ਜਦੋਂ ਉਹ ਡੇਰੇ ਪਹੁੰਚੀ ਤਾਂ ਉਸ ਨੇ ਆਪਣੇ ਘਰ ਫੋਨ ਕਰਕੇ ਦੱਸਿਆ ਕਿ ਬਾਬੇ ਨੇ ਉਸ ਨੂੰ ਜ਼ਹਿਰ ਦੇ ਦਿੱਤਾ ਹੈ।

ਇਸ ਤੋਂ ਬਾਅਦ ਉਸ ਦੀ ਭੈਣ ਦੀ ਮੌਤ ਹੋ ਗਈ। ਬਾਬਾ ਦੇ ਪੈਰੋਕਾਰਾਂ ਨੇ ਪਟੀਸ਼ਨਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਜਗ੍ਹਾ ਛੱਡ ਕੇ ਚਲੇ ਜਾਣ ਨਹੀਂ ਤਾਂ ਉਹ ਪਟੀਸ਼ਨਕਰਤਾ ਦੇ ਪੂਰੇ ਪਰਿਵਾਰ ਨੂੰ ਮਾਰ ਦੇਣਗੇ।ਦਰਖਾਸਤਕਰਤਾ ਨੇ ਆਪਣੀ ਭੈਣ ਦੇ ਕਤਲ ਦੇ ਮਾਮਲੇ ਸਬੰਧੀ ਪੁੱਛਗਿੱਛ ਕਰਨ ਲਈ ਥਾਣਾ ਪਸਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਸੀ। 

1000

Related posts

Leave a Reply