ਵੱਡੀ ਖ਼ਬਰ : ਖਾਲਿਸਤਾਨੀ ਸਮਰਥਕਾਂ ਖਿਲਾਫ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ, ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਹੋ ਸਕਦੇ ਨੇ ਰੱਦ

‘ਨਵੀ ਦਿੱਲ੍ਹੀ : ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਪੁਲਿਸ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਸਿੱਖਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਖਿਲਾਫ ਦਿੱਲੀ ਵਿੱਚ ਕੇਸ ਦਰਜ ਹੋ ਰਹੇ ਹਨ। 

ਇਸ ਬਾਰੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜਿੰਦਲ ਨੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਘਰ ਸਾਹਮਣੇ ਪ੍ਰਦਰਸ਼ਨ ਕਰ ਰਹੇ ਖਾਲਿਸਤਾਨੀ ਸਮਰਥਕਾਂ ਖਿਲਾਫ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਵੀ ਰੱਦ ਕੀਤੇ ਜਾਣ। 

SIKH PROTEST IN USA

ਹਾਸਲ ਜਾਣਕਾਰੀ ਮੁਤਾਬਕ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਤੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਾਵਾਸ ਦੇ ਸਟਾਫ਼ ਨੂੰ ਧਮਕੀਆਂ ਦਿੱਤੀਆਂ ਤੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਭਾਰਤੀ ਦੂਤਾਵਾਸ ਦੀ ਭੰਨਤੋੜ ਵੀ ਕੀਤੀ।


 

pls subscribe for latest video

Related posts

Leave a Reply