ਵੱਡੀ ਖ਼ਬਰ : ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪੰਜਾਬ ਪੁਲਿਸ ਵਲੋਂ ਨਜ਼ਰਬੰਦ

ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ( ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਨਜ਼ਰਬੰਦ ਕਰ ਦਿੱਤਾ  ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ।  ਐਮਪੀ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਗਏ ਧਰਨੇ ਵਿੱਚ ਜਾਣ ਵਾਲੇ ਸਨ।

ਸਿਮਰਨਜੀਤ ਨੂੰ  ਘਰ ਵਿੱਚ ਨਜ਼ਰਬੰਦ ਕੀਤਾ  ਗਿਆ। ਕਿਲਾ ਹਰਨਾਮ ਸਿੰਘ ਨਗਰ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਦੂਜੇ ਪਾਸੇ ਇਸ ਦੀ ਸੂਚਨਾ ਮਿਲਦੇ ਹੀ ਪਾਰਟੀ ਵਰਕਰ ਉਥੇ ਇਕੱਠੇ ਹੋਣੇ ਸ਼ੁਰੂ ਹੋ ਗਏ ਪਰ ਪੁਲਿਸ ਉਨ੍ਹਾਂ ਨੂੰ ਘਰ ਅੰਦਰ ਜਾਣ ਦੀ ਇਜ਼ਾਜ਼ਤ ਨਹੀਂ  ਦੇ ਰਹੀ।

ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜਨਰਲ ਸੈਕਟਰੀ ਕੁਲਦੀਪ ਸਿੰਘ ਭਾਗੋਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਧੂਰੀ ਵਿਖੇ ਭਾਨਾ ਸਿੱਧੂ ਦੇ ਹੱਕ ਵਿੱਚ ਇੱਕ ਸ਼ਾਂਤਮਈ ਵੱਡਾ ਇਕੱਠ ਰੱਖਿਆ ਗਿਆ ਸੀ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਐਮਪੀ ਸਿਮਰਨਜੀਤ ਸਿੰਘ ਮਾਨ ਨੂੰ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ  ਹੈ।

Related posts

Leave a Reply