ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ
• ਅਧਿਕਾਰੀਆਂ ਨੂੰ ਨਰਮੇ ਤੇ ਕਪਾਹ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਰੋਜ਼ਾਨਾ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ
• ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਖੇਤੀਬਾੜੀ ਮੰਤਰੀ
ਚੰਡੀਗੜ੍ਹ, 20 ਅਗਸਤ:
ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
—————–
News
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
News
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements