ਵੱਡੀ ਖ਼ਬਰ : 29 ਨਵੰਬਰ ਨੂੰ ਸੰਸਦ ਤਕ ਟਰੈਕਟਰ ਮਾਰਚ ਕੱਢਣਗੇ ਕਿਸਾਨ, ਬੈਠਕ ਤੋਂ ਬਾਅਦ ਐਲਾਨ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ਬੈਠਕ ਕੀਤੀ। ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ। ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 26 ਨਵੰਬਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਤੋਂ ਦਿੱਲੀ ਦੇ ਸਾਰੇ ਮੋਰਚਿਆਂ ’ਤੇ ਭਾਰੀ ਭੀੜ ਜੁਟਾਈ ਜਾਵੇਗੀ। ਉੱਥੇ ਵੱਡੀਆਂ ਸਭਾਵਾਂ ਵੀ ਹੋਣਗੀਆਂ।

ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ 29 ਨਵੰਬਰ ਤੋਂ ਦਿੱਲੀ ਵਿਚ ਸੰਸਦ ਦਾ ਸ਼ੀਤਕਾਲੀਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ਵਿਚ ਮੋਰਚੇ ਨੇ ਫ਼ੈਸਲਾ ਲਿਆ ਕਿ 29 ਨਵੰਬਰ ਨੂੰ ਸੰਸਦ ਸੈਸ਼ਨ ਦੇ ਅੰਤ ਤਕ 500 ਚੁਣੇ ਹੋਏ ਕਿਸਾਨ ਟਰੈਕਟਰ ਟਰਾਲੀਆਂ ਵਿਚ ਹਰ ਦਿਨ ਸੰਸਦ ਭਵਨ ਜਾਣਗੇ।

Related posts

Leave a Reply