ਬਠਿੰਡਾ : ਜ਼ਿਲ੍ਹੇ ਦੇ ਪਿੰਡ ਲਹਿਰਾਖਾਨਾ ਵਿੱਚ ਅੱਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਗੁਰਸੇਵਕ ਸਿੰਘ ਵਾਸੀ ਲਹਿਰਾ ਬੇਗਾ ਅਤੇ ਮਨਪ੍ਰੀਤ ਸਿੰਘ ਛੱਲਾ ਪੁੱਤਰ ਸੁਖਦੇਵ ਸਿੰਘ ਵਾਸੀ ਲਹਿਰਾ ਖਾਨਾ ਵਜੋਂ ਹੋਈ ਹੈ। ਦੋਵੇਂ ਨੌਜਵਾਨ ਇਕ ਭੋਗ ਸਮਾਗਮ ‘ਚ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ ਕਿ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਇਨ੍ਹਾਂ ਵਿੱਚੋਂ ਇਕ ਨੌਜਵਾਨ ਦੀ ਮ੍ਰਿਤਕ ਗੈਂਗਸਟਰ ਕੁਲਬੀਰ ਨਰੂਆਣਾ ਨਾਲ ਨੇੜਤਾ ਦੱਸੀ ਜਾਂਦੀ ਹੈ। ਇਸੇ ਕਾਰਨ ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ.

EDITOR
CANADIAN DOABA TIMES
Email: editor@doabatimes.com
Mob:. 98146-40032 whtsapp