ਵੱਡੀ ਖ਼ਬਰ : ਕਿਸਾਨ ਅੰਦੋਲਨ ਨੇ ਦੁਨੀਆ ਚ ਸਿਰਜਿਆ ਨਵਾਂ ਇਤਿਹਾਸ , ਪਹਿਲੀ ਵਾਰ ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ਵਿੱਚ 76 ਸਾਲਾ ਇਹ ਕਿਸਾਨ ਸ਼ਾਮਿਲ

ਚੰਡੀਗੜ੍ਹ: ਕਿਸਾਨ ਅੰਦੋਲਨ ਨੇ  ਦੁਨੀਆ ਅੰਦਰ ਨਵਾਂ ਇਤਿਹਾਸ ਸਿਰਜਿਆ ਹੈ। ਪਹਿਲੀ ਵਾਰ ਕਿਸਾਨ ਲੀਡਰਸ਼ਿਪ ਨੂੰ ਵੱਡਾ ਮਾਣ-ਸਨਮਾਣ ਮਿਲ ਰਿਹਾ ਹੈ। ‘ਇੰਡੀਅਨ ਐਕਸਪ੍ਰੈੱਸ’ ਦੀ ਸਾਲ 2021 ਦੇ ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ਵਿੱਚ 76 ਸਾਲਾ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਂ ਵੀ 88ਵੇਂ ਰੈਂਕ ’ਤੇ ਸ਼ਾਮਲ ਕੀਤਾ ਗਿਆ ਹੈ। ਉਹ ‘ਭਾਰਤੀ ਕਿਸਾਨ ਯੂਨੀਅਨ’ ਏਕਤਾ ਉਗਰਾਹਾਂ ਦੇ ਪ੍ਰਧਾਨ ਹਨ।

ਇਸ ਤੋਂ ਪਹਿਲਾਂ ਕਦੇ ਕਿਸੇ ਕਿਸਾਨ ਆਗੂ ਦਾ ਨਾਂ ਇਸ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਸਪੱਸ਼ਟ ਹੈ ਕਿ  ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਕਾਰਣ ਐਤਕੀਂ ਇਹ ਨਾਂ ਸ਼ਾਮਲ ਹੋਇਆ ਹੈ। ਇਸ ਵਾਰ ਤਾਕਤਵਰ ਭਾਰਤੀਆਂ ਦੀ ਸੂਚੀ ਵਿੱਚ ਸਿਰਫ਼ ਦੋ ਹੀ ਪੰਜਾਬੀਆਂ ਕੈਪਟਨ ਅਮਰਿੰਦਰ ਸਿੰਘ ਤੇ ਜੋਗਿੰਦਰ ਸਿੰਘ ਉਗਰਾਹਾਂ ਦੇ ਨਾਂ ਹਨ।

ਪੰਜਾਬ ਤੋਂ ਕਿਸਾਨ ਅੰਦੋਲਨ ਦੀ ਸ਼ੁਰੂਆਤ ਹੋਈ ਸੀ ਤੇ ਅਖ਼ਬਾਰ ਦਾ ਮੰਨਣਾ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਵੱਡੇ ਪੱਧਰ ’ਤੇ ਕਿਸਾਨਾਂ ਦੀ ਲਾਮਬੰਦੀ ਕਰਨ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਦੀ ਵੱਡੀ ਦੇਣ ਹੈ।

Related posts

Leave a Reply