ਵੱਡੀ ਖ਼ਬਰ : ਕੇਜਰੀਵਾਲ ਨੇ ਬਾਘਾ ਪੁਰਾਣਾ ਚ ਕੀਤਾ ਵੱਡਾ ਐਲਾਨ

ਕੇਜਰੀਵਾਲ ਨੇ ਇਹ ਐਲਾਨ ਕੀਤਾ

ਬਾਘਾ ਪੁਰਾਣਾ : ਕੇਜਰੀਵਾਲ ਨੇ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਬਦਨਾਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ। ਤਿਲਕ ਨਗਰ ਤੋਂ ਵਿਧਾਇਕ ਤੇ ਪਾਰਟੀ ਦੇ ਸੁਬਾਈ ਇੰਚਾਰਜ ਜਰਨੈਲ ਸਿੰਘ ਨੇ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਲੜਨ ਵਾਲੇ ਆਗੂ ਕਰਾਰ ਦਿੰਦੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਦੇ ਹੱਕ ਪੂੰਜੀਪਤੀ ਦੋਸਤਾਂ ਨੂੰ ਵੇਚ ਦਿੱਤੇ ਹਨ। 

ਕੇਜਰੀਵਾਲ ਮੰਚ ਉੱਤੇ 2.45 ਵਜੇ ਪੁੱਜੇ। ਉਹ ਮੰਚ ਉੱਤੇ ਲੋਕਾਂ ਦੇ ਰੁਬਰੂ ਹੋਏ ਤੇ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਕਿਸਾਨ ਸੰਘਰਸ਼ ’ਚ ਸ਼ਹੀਦ ਸੂਬੇ ਦੇ 282 ਕਿਸਾਨਾਂ ਤੇ ਬੀਬੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਕੇਜਰੀਵਾਲ ਨੇ ਕਾਂਗਰਸ ‘ਤੇ ਜਿੱਥੇ ਸ਼ਬਦੀ ਹਮਲੇ ਕੀਤੇ ਤੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਤੁਹਾਡੇ ਨਾਲ ਦੇਸ਼ ਦੇ ਹਰ ਇੱਕ ਵਰਗ ਦਾ ਸਾਥ ਹੈ ਤੇ ਤੁਹਾਨੂੰ ਡਰਨ ਦੀ ਲੋੜ ਨਹੀਂ। ਇਸ ਮੌਕੇ ਉੁਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਇੱਥੇ ਆਇਆ ਹਾਂ ਜਿਨ੍ਹਾਂ ਨੇ ਸਾਰੇ ਦੇਸ਼ ਨੂੰ ਜਗਾਇਆ।
 

ਕੇਜਰੀਵਾਲ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਉਹ ਦਿੱਲੀ ਵਿੱਚ ਹਨ ਕਿਸਾਨ ਕੋਈ ਫਿਕਰ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਅੰਦੋਲਨ ਦਾ ਹਿੱਸਾ ਬਣੇ। ਇਸ ਕਰਕੇ ਹੁਣ ਬੀਜੇਪੀ ਸਰਕਾਰ ਉਨ੍ਹਾਂ ਨੂੰ ਤੰਗ ਕਰ ਰਹੀ ਹੈ।

 

ਬਾਘਾਪੁਰਾਣਾ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦੀ ਰੱਜ ਕੇ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਿਰੁੱਧ ਆਵਾਜ਼ ਪੰਜਾਬ ਤੋਂ ਹੀ ਉੱਠੀ। ਹੁਣ ਇਹ ਅੰਦੋਲਨ ਦੇਸ਼ ਭਰ ਵਿੱਚ ਫੈਲ ਗਿਆ ਹੈ। 

 

ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਲੋਕ ਉੱਤਰਾਖੰਡ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ। ਲੋਕ ਇਹੋ ਚਾਹੁੰਦੇ ਹਨ ਕਿ ਉੱਤਰਾਖੰਡ ਵਿੱਚ ਵੀ ਉਨ੍ਹਾਂ ਬਿਜਲੀ, ਪਾਣੀ, ਸਿੱਖਿਆ ਜਿਹੀਆਂ ਬੁਨਿਆਦੀ ਚੀਜ਼ਾਂ ਮੁਫ਼ਤ ਮਿਲਣ। ਇੱਕ ਭ੍ਰਿਸ਼ਟਾਚਾਰ ਮੁਕਤ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਵੇ।

ਉੱਤਰਾਖੰਡ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੂੰ 8 ਸੀਟਾਂ ਮਿਲ ਸਕਦੀਆਂ ਹਨ। ਕਾਂਗਰਸ ਨੂੰ 32 ਅਤੇ ਭਾਜਪਾ ਨੂੰ 24 ਸੀਟਾਂ ਮਿਲਣ ਦੀ ਸੰਭਾਵਨਾ ਹੈ। ਬਸਪਾ ਦੀਆਂ ਸੀਟਾਂ ਘੱਟ ਹੋਣਗੀਆਂ। ਇਸ ਪ੍ਰਕਾਰ ਆਮ ਆਦਮੀ ਪਾਰਟੀ ਉੱਤਰਾਖੰਡ ਵਿੱਚ ਕਿੰਗਮੇਕਰ ਦੀ ਭੂਮਿਕਾ ਨਿਭਾਅ ਸਕਦੀ ਹੈ।

 ਆਮ ਆਦਮੀ ਪਾਰਟੀ ਨੂੰ ਤੇਜ਼ੀ ਨਾਲ ਦੂਜੇ ਰਾਜਾਂ ਵਿੱਚ ਮਾਨਤਾ ਮਿਲਦੀ ਜਾ ਰਹੀ ਹੈ। ਉਸ ਨੂੰ ਹੁਣ ਗੁਜਰਾਤ, ਮਹਾਰਾਸ਼ਟਰ ਤੋਂ ਲੈ ਕੇ ਗੋਆ ਤੱਕ ਦੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਮਿਲੀ ਹੈ।

 

 
ਸਰਵੇਖਣ ਮੁਤਾਬਕ ਜੇ ਉੱਤਰਾਖੰਡ ’ਚ ਅੱਜ ਚੋਣਾਂ ਹੁੰਦੀਆਂ ਹਨ, ਤਾਂ ਆਮ ਆਦਮੀ ਪਾਰਟੀ ਨੂੰ ਵੱਡੀ ਗਿਣਤੀ ’ਚ ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਸਮੇਤ ਹਰੇਕ ਵਰਗ ਦੀਆਂ ਵੋਟਾਂ ਮਿਲਣਗੀਆਂ। ਇਸ ਵੇਲੇ ਆਮ ਆਦਮੀ ਪਾਰਟੀ ਨੂੰ 9 ਫ਼ੀਸਦੀ ਤੋਂ ਵੱਧ ਵੋਟਾਂ ਮਿਲਣਗੀਆਂ।

 

ਆਮ ਆਦਮੀ ਪਾਰਟੀ ਵੱਲੋਂ ਬਾਘਾਪੁਰਾਣਾ ਵਿੱਚ ਕੀਤੀ ਜਾ ਰਹੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪੁੱਜੇ ਪਰ ਉਨ੍ਹਾਂ ਦੇ ਇੱਥੇ ਪੁੱਜਣ ਤੋਂ ਪਹਿਲਾਂ ਅੱਜ ਤੜਕੇ ਪਾਰਟੀ ਵੱਲੋਂ ਲਾਏ ਗਏ ਸਵਾਗਤੀ ਬੋਰਡ ਨਗਰ ਨਿਗਮ ਨੇ ਉਤਾਰ ਦਿੱਤੇ। ਇਸ ਬਾਰੇ ਭਗਵੰਤ ਮਾਨ ਨੇ ਸਵਾਗਤੀ ਬੋਰਡ ਹਟਾਉਣ ਬਾਰੇ ਆਖਿਆ ਕਿ ਅਜਿਹਾ ਕਰਕੇ ਕੇਜਰੀਵਾਲ ਨੂੰ ਲੋਕਾਂ ਦੇ ਦਿਲਾਂ ਵਿੱਚੋਂ ਨਹੀਂ ਕੱਢਿਆ ਜਾ ਸਕਦਾ।

Related posts

Leave a Reply

Social Media Auto Publish Powered By : XYZScripts.com