ਵੱਡੀ ਖ਼ਬਰ: ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ਼ ਆਮਦਨ ਕਰ ਮਾਮਲੇ ਦੀ ਚੱਲ ਰਹੀ ਸੁਣਵਾਈ ‘ਤੇ ਫ਼ੈਸਲਾ ਸੁਣਾਉਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਗਾਈ ਰੋਕ

ਲੁਧਿਆਣਾ :  ਲੁਧਿਆਣਾ ਦੇ ਸੀਜੇਐੱਮ ਕੋਰਟ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ਼ ਆਮਦਨ ਕਰ ਮਾਮਲੇ ਦੀ ਚੱਲ ਰਹੀ ਸੁਣਵਾਈ ‘ਤੇ ਫ਼ੈਸਲਾ ਸੁਣਾਉਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ। ਆਮਦਨ ਕਰ ਵਿਭਾਗ ਨੇ ਇਸ ਸਬੰਧੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਜਸਟਿਸ ਜੀਐੱਸ ਸੰਧਾਵਾਲੀਆ ਨੇ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ (Income Tax Case) ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਤੋਂ 18 ਨਵੰਬਰ ਤਕ ਜਵਾਬ ਮੰਗਿਆ ਹੈ, ਉੱਥੇ ਹੀ ਇਸ ਮਾਮਲੇ ‘ਚ ਪਹਿਲਾਂ ਤੋਂ ਦਾਇਰ ਪਟੀਸ਼ਨ ‘ਤੇ ਵੀ ਹਾਈ ਕੋਰਟ 18 ਨਵੰਬਰ ਨੂੰ ਹੀ ਸੁਣਵਾਈ ਕਰੇਗਾ। 

Related posts

Leave a Reply