ਵੱਡੀ ਖ਼ਬਰ : ਕੈਪਟਨ ਨੇ ਦੀਵਾਲੀ ਤੋਂ ਪਹਿਲਾਂ ਛੱਡਿਆ ਸਿਆਸੀ ਪਟਾਖਾ, ਨਵੀਂ ਪਾਰਟੀ ਦਾ ਗਠਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕੈਪਟਨ ਨੇ ਆਪਣਾ ਅਸਤੀਫਾ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। 

ਕੈਪਟਨ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਲਈ ਹੈ। ਕੈਪਟਨ ਨੇ ਕਿਹਾ ਕਿ ਮੇਰੇ ਵਿਰੋਧ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਧਾਨ ਬਣਾਇਆ ਅਤੇ ਹਾਈਕਮਾਨ ਨੇ ਮੈਨੂੰ ਪੂਰਾ ਮਾਨ ਸਨਮਾਨ ਨਹੀਂ ਦਿੱਤਾ।

Related posts

Leave a Reply