ਵੱਡੀ ਖ਼ਬਰ : ਚਰਨਜੀਤ ਸਿੰਘ ਚੰਨੀ ਅਤੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਖ਼ਿਲਾਫ਼ ਕੇਸ ਦਰਜ

ਮਾਨਸਾ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਮਾਨਸਾ ਪੁਲੀਸ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਹੈ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ੁੱਕਰਵਾਰ ਸ਼ਾਮ 6 ਵਜੇ ਚੋਣ ਪ੍ਰਚਾਰ ਦਾ ਸਮਾਂ ਸਮਾਪਤ ਹੋ ਗਿਆ। ਪਰ ਚੰਨੀ ਮਾਨਸਾ ਵਿੱਚ ਸ਼ਾਮ ਛੇ ਵਜੇ ਤੋਂ ਬਾਅਦ ਵੀ ਬਾਜ਼ਾਰਾਂ ਵਿੱਚ ਸ਼ੁਭਦੀਪ ਸਿੰਘ ਦੇ ਹੱਕ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਦੇ  ਨਜ਼ਰ ਆਏ ।

ਇਸ ਸਬੰਧੀ ਜਦੋਂ ਮਾਨਸਾ ਦੇ ਰਿਟਰਨਿੰਗ ਅਫ਼ਸਰ ਨੂੰ ਪਤਾ ਲੱਗਾ ਤਾਂ ਉਹ ਮੌਕੇ ’ਤੇ ਪੁੱਜੇ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਉਥੋਂ ਚਲੇ ਗਏ ਸਨ। ਰਿਟਰਨਿੰਗ ਅਫ਼ਸਰ ਮਾਨਸਾ ਨੇ ਕਿਹਾ ਕਿ ਉਹ ਲੋਕਾਂ ਤੋਂ ਜਾਣਕਾਰੀ ਲੈ ਰਹੇ ਹਨ।

Related posts

Leave a Reply