ਵੱਡੀ ਖ਼ਬਰ : ਨਵਾਂ ਪੰਗਾ : ਕੱਲ ਨਵਜੋਤ ਸਿੱਧੂ ਕਾਰਣ ਫੇਰ ਹੋਵੇਗੀ ਕੈਬਨਿਟ ਮੀਟਿੰਗ, ਅਹਿਮ ਫੈਸਲੇ ਲਏ ਜਾਣ ਦੀ ਸੰਭਵਨਾ, ਸਿੱਧੂ ਨੇ ਕਿਹਾ ਠੋਕਾਂਗਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁੜ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ 9 ਨਵੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਵਨਾ ਹੈ.
ਅਜੇ ਲੰਘੇ ਕੱਲ੍ਹ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾਇਆ ਗਿਆ ਸੀ।
 
ਦਰਅਸਲ ਕਈ ਅਹਿਮ ਮੁੱਦਿਆਂ ਨੂੰ ਲੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਚੱਲ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਸਰਕਾਰ ਨੂੰ ਘੇਰ ਰਹੇ ਹਨ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨਿੱਤ ਵੱਡੇ ਫੈਸਲੇ ਲਏ ਰਹੇ ਹਨ। 
 
ਅੱਜ ਵੀ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੀਐਮ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਕੈਬਨਿਟ ਮੰਤਰੀ ਪਰਗਟ ਸਿੰਘ ਵਿਚਾਲੇ ਮੀਟਿੰਗ ਚੱਲ਼ ਰਹੀ ਹੈ। ਸਿੱਧੂ ਬੇਅਦਬੀ ਤੇ ਡਰੱਗ ਮਾਮਲੇ ਨੂੰ ਲੈ ਕੇ ਚੰਨੀ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੇ ਹਨ।

ਕੱਲ੍ਹ ਫਿਰ ਬੁਲਾਈ ਪੰਜਾਬ ਕੈਬਨਿਟ ਦੀ ਮੀਟਿੰਗ, ਵੱਡੇ ਫੈਸਲਿਆਂ 'ਤੇ ਲੱਗੇਗੀ ਮੋਹਰ

Related posts

Leave a Reply