ਵੱਡੀ ਖ਼ਬਰ : ਪੰਜਾਬ ’ਚ ਅਟੈਂਡੈਂਟ ਦੀਆਂ 800 ਆਸਾਮੀਆਂ ਲਈ ਸਿਲੈਕਸ਼ਨ ਟੈਸਟ ਸੂਬੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ, ਤਿਆਰੀਆਂ ਮੁਕੰਮਲ

ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵੱਲੋਂ ਵਾਰਡ ਅਟੈਂਡੈਂਟ ਦੀ ਚੋਣ ਪ੍ਰੀਖਿਆ 14 ਨਵੰਬਰ ਨੂੰ ਲਈ ਜਾ ਰਹੀ ਹੈ। ਇਹ ਟੈਸਟ ਸੂਬੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਿਆ ਜਾ ਰਿਹਾ ਹੈ। ਇਸ ਟੈਸਟ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਜ਼ਿਲ੍ਹਿਆਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਡਾਇਰੈਕਟਰ ਸਿੱਖਿਆ ਵਿਭਾਗ ਸੀਨੀਅਰ ਸੈਕੰਡਰੀ ਪੰਜਾਬ ਵੱਲੋਂ ਸੂਬੇ ਭਰ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਟਾਫ਼ ਨਾਲ ਇਸ ਪ੍ਰੀਖਿਆ ਨੂੰ ਕਰਵਾਉਣ ਵਿੱਚ ਸਹਿਯੋਗ ਕਰਨ। ਤਾਂ ਜੋ ਕਿਸੇ ਵੀ ਪ੍ਰਕਾਰ ਦੇ ਟੈਸਟ ਸਬੰਧੀ ਕੋਈ ਦਿੱਕਤ ਨਾ ਆਵੇ। ਇਸ ਸਬੰਧੀ ਜਿਨ੍ਹਾਂ ਸਕੂਲਾਂ ਵਿੱਚ ਸੈਂਟਰ ਬਣਾਏ ਜਾ ਰਹੇ ਹਨ, ਉਨ੍ਹਾਂ ਵਿੱਚ ਵੀ ਪੁਖਤਾ ਪ੍ਰਬੰਧ ਕੀਤੇ ਜਾਣ। ਤਾਂ ਜੋ ਪ੍ਰੀਖਿਆਰਥੀਆਂ ਨੂੰ ਵੀ ਕੋਈ ਦਿੱਕਤ ਨਾ ਆਵੇ ਅਤੇ ਬੈਠਣ ਦੀ ਯੋਜਨਾ ਵੀ ਪੂਰੀ ਤਰ੍ਹਾਂ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਹੋਣੀ ਚਾਹੀਦੀ ਹੈ।

ਇਹ ਪ੍ਰੀਖਿਆ ਪੰਜਾਬ ਵਿੱਚ 800 ਵਾਰਡ ਅਟੈਂਡੈਂਟ ਦੀਆਂ ਅਸਾਮੀਆਂ ਲਈ ਲਈ ਜਾ ਰਹੀ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ, ਵਿਦਿਆਰਥੀਆਂ ਨੂੰ ਆਪਣੇ ਨਾਲ ਆਪਣਾ ਕਾਲ ਲੈਟਰ ਯਾਨੀ ਐਡਮਿਟ ਕਾਰਡ ਲਿਆਉਣਾ ਚਾਹੀਦਾ ਹੈ। ਇਸ ਤੋਂ ਬਿਨਾਂ ਕਿਸੇ ਨੂੰ ਵੀ ਪ੍ਰੀਖਿਆ ਕੇਂਦਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਨੂੰ ਐਡਮਿਟ ਕਾਰਡ ਵੀ ਲਿਆਉਣਾ ਹੋਵੇਗਾ। ਜੇਕਰ ਉਹ ਚਾਹੁਣ ਤਾਂ ਲਾਇਸੈਂਸ, ਪੈਨ ਕਾਰਡ, ਆਧਾਰ ਕਾਰਡ ਆਦਿ ਵੀ ਲਿਆ ਸਕਦੇ ਹਨ। ਕੋਈ ਵੀ ਵਿਅਕਤੀ ਜਿਸ ਨੇ ਅਜੇ ਤੱਕ ਐਡਮਿਟ ਕਾਰਡ ਡਾਊਨਲੋਡ ਨਹੀਂ ਕੀਤਾ ਹੈ, ਉਹ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਅਧਿਕਾਰਤ ਸਾਈਟ ‘ਤੇ ਜਾ ਕੇ ਰਜਿਸਟ੍ਰੇਸ਼ਨ ਨੰਬਰ, ਨਾਮ, ਪਿਤਾ ਦਾ ਨਾਮ, ਮੋਬਾਈਲ ਨੰਬਰ ਆਦਿ ਵੇਰਵੇ ਭਰ ਕੇ ਇਸ ਨੂੰ ਡਾਊਨਲੋਡ ਕਰ ਸਕਦਾ ਹੈ।

Related posts

Leave a Reply