ਵੱਡੀ ਖ਼ਬਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ ! ਅੱਜ ਸ਼ਾਮ 5 ਵਜੇ ਹੋਣ ਵਾਲੀ ਮੀਟਿੰਗ ਵਿੱਚ ਕਈ ਵੱਡੀਆਂ ਤਬਦੀਲੀਆਂ ਹੋਣ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਇੱਕ ਵਾਰ ਫਿਰ ਕਾਟੋ ਕਲੇਸ਼ ਸਿਖਰ ਤੇ ਪਹੁੰਚ ਗਿਆ ਹੈ। 

 ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫਾ ਦੇਣ ਦੀ ਮੰਗ ਹਾਈਕਮਾਂਡ ਦੀ ਤਰਫੋਂ ਵੀ ਕੀਤੀ ਗਈ ਹੈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਥੇ ਵਿਧਾਇਕਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਮੁੱਖ ਦਫਤਰ ਪਹੁੰਚ ਗਏ ਹਨ। 

ਇੰਨਾ ਹੀ ਨਹੀਂ, ਕਿਆਸ ਇਹ ਵੀ ਲਗਾਏ ਜਾ ਰਹੇ ਹਨ ਕਿ ਅੱਜ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਜਾ ਸਕਦਾ ਹੈ।  ਪੰਜਾਬ ਕਾਂਗਰਸ ਦਾ ਵਿਵਾਦ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਇਸ ਮੁੱਦੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੱਧੂ ਨੂੰ ਪਹਿਲਾਂ ਵੀ ਕਈ ਵਾਰ ਦਿੱਲੀ ਬੁਲਾਇਆ ਜਾ ਚੁੱਕਾ ਹੈ। ਹਰੀਸ਼ ਰਾਵਤ ਨੇ ਕਈ ਮੀਟਿੰਗਾਂ ਵੀ ਕੀਤੀਆਂ ਹਨ। ਪਰ ਅੱਜ ਸ਼ਾਮ 5 ਵਜੇ ਹੋਣ ਵਾਲੀ ਮੀਟਿੰਗ ਵਿੱਚ ਕਈ ਵੱਡੀਆਂ ਤਬਦੀਲੀਆਂ ਹੋਣ ਦੀ ਸੰਭਾਵਨਾ ਹੈ।

Related posts

Leave a Reply