ਵੱਡੀ ਖ਼ਬਰ : ਸੁਖਬੀਰ ਬਾਦਲ ਸਮੇਤ ਅਕਾਲੀ ਵਰਕਰਾਂ ‘ਤੇ ਲਾਠੀਚਾਰਜ, ਪੁਲਿਸ ਨੇ ਗ੍ਰਿਫਤਾਰ ਕੀਤਾ

ਚੰਡੀਗੜ੍ਹ : ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੇ ਸੈਂਕੜੇ ਵਰਕਰ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ। ਇਸ ਦੌਰਾਨ ਅਕਾਲੀ ਵਰਕਰਾਂ ਨੇ ਪੁਲਿਸ ਬੈਰੀਕੇਡਿੰਗ ਤੋੜ ਦਿੱਤੀ ਜਿਸ ਨਾਲ ਪੁਲਿਸ ਤੇ ਅਕਾਲੀ ਵਰਕਰਾਂ ‘ਚ ਝੜਪ ਹੋ ਗਈ। ਇਸ ਦੌਰਾਨ ਸੁਖਬੀਰ ਬਾਦਲ ਸਮੇਤ ਅਕਾਲੀ ਵਰਕਰਾਂ ‘ਤੇ ਲਾਠੀਚਾਰਜ ਦੀ ਖ਼ਬਰ ਹੈ. ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। 

ਸੁਖਬੀਰ ਬਾਦਲ ਨੇ ਚੰਨੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਪੰਜਾਬ ‘ਚ ਰੇਤ ਮਾਫ਼ੀਆ ਤੇ ਡਰੱਗ ਮਾਫ਼ੀਆ ਹਾਵੀ ਹੈ। ਨਵਜੋਤ ਸਿੱਧੂ ਤੇ ਚੰਨੀ ਦਾ ਕੋਈ ਸਟੈਂਡ ਨਹੀਂ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਘਟਾਉਣ ਸਬੰਧੀ ਉਨ੍ਹਾਂ ਕਿਹਾ ਕਿ ਵੈਟ ਘੱਟੋ-ਘੱਟ 10 ਰੁਪਏ ਘਟਣਾ ਚਾਹੀਦਾ ਹੈ।

Related posts

Leave a Reply