ਵੱਡੀ ਖ਼ਬਰ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ

ਮੰਡੀ: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਸ਼ੁਰੂਆਤੀ ਜਾਂਚ ‘ਚ ਖੁਦਕੁਸ਼ੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦੇ ਦਿੱਲੀ ਸਥਿਤ ਘਰ ‘ਚ ਉਨ੍ਹਾਂ ਦੀ ਮੌਤ ਹੋਈ ਹੈ।

ਉਨ੍ਹਾਂ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਸੰਸਦ ਮੈਂਬਰ ਦੀ ਰਿਹਾਇਸ਼ ਆਰਐਮਐਲ ਹਸਪਤਾਲ ਦੇ ਨੇੜੇ ਬਣੇ ਗੋਮਤੀ ਅਪਾਰਟਮੈਂਟ ਦੇ ਫਲੈਟ ਨੰਬਰ 214 ‘ਚ ਹੈ। ਮੌਤ ਦਾ ਫਿਲਹਾਲ ਸਪਸ਼ਟ ਕਾਰਨ ਪਤਾ ਨਹੀਂ ਲੱਗ ਸਕਿਆ ਪਰ ਸੂਤਰਾਂ ਮੁਤਾਬਕ ਉਨ੍ਹਾਂ ਦੇ ਪਰਿਵਾਰਕ ਰਿਸ਼ਤਿਆਂ ‘ਚ ਕੜਵਾਹਟ ਸੀ।

ਰਾਮਸਵਰੂਪ ਸ਼ਰਮਾ ਦੇ ਸਟਾਫ ਕਰਮੀਆਂ ਨੇ ਪੁਲਿਸ ਨੂੰ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਸੀ। ਦਿੱਲੀ ਪੁਲਿਸ ਮੁਤਾਬਕ ਸੰਸਦ ਮੈਂਬਰ ਦਾ ਕਮਰਾ ਅੰਦਰੋ ਬੰਦ ਸੀ ਤੇ ਉਨ੍ਹਾਂ ਫਾਹਾ ਲਿਆ ਹੋਇਆ ਸੀ। ਪੁਲਿਸ ਦੇ ਪਹੁੰਚਣ ਤੋਂ ਬਾਅਦ ਹੀ ਗੇਟ ਤੋੜਿਆ ਗਿਆ। ਪੁਲਿਸ ਨੇ ਦੱਸਿਆ ਕਿ ਰਾਮਸਵਰੂਪ ਸ਼ਰਮਾ ਨੂੰ ਫਾਂਸੀ ਤੋਂ ਲਾਹ ਕੇ ਜਦੋਂ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਦਮ ਤੋੜ ਦਿੱਤਾ। ਅਜੇ ਤਕ ਕਿਸੇ ਸੁਸਾਇਡ ਨੋਟ ਦੀ ਗੱਲ ਸਾਹਮਣੇ ਨਹੀਂ ਆਈ। ਪੁਲਿਸ ਆਪਣੀ ਜਾਂਚ ਕਰ ਰਹੀ ਹੈ।

Related posts

Leave a Reply