ਅੰਮ੍ਰਿਤਸਰ: ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣ ਗਏ ਹਨ। ਉਨ੍ਹਾਂ ਦਾ ਨਾਂ ਸੁਰਜੀਤ ਸਿੰਘ ਭਿੱਟੇਵਿਡ ਨੇ ਪ੍ਰਧਾਨਗੀ ਲਈ ਪੇਸ਼ ਕੀਤਾ। ਵਿਰੋਧੀ ਧਿਰ ਨੇ ਮਿੱਠੂ ਸਿੰਘ ਕਾਨੇਕੇ ਦਾ ਨਾਮ ਪੇਸ਼ ਕੀਤਾ। ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ।
ਸ਼ਾਮਚੁਰਾਸੀ ਤੋਂ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਲੇ ਆ ਰਹੇ ਤੇ ਸਾਲ ਭਰ ਤੋਂ ਕਮੇਟੀ ਦੇ ਆਨਰੇਰੀ ਚੀਫ ਸੈਕਟਰੀ ਵਜੋਂ ਕਾਰਜਸ਼ੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਬਾਰੇ ਪਹਿਲਾਂ ਹੀ ਚਰਚਾ ਸੀ। ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਤੇ ਤਜਰਬੇਕਾਰ ਸਮਝੇ ਜਾਂਦੇ ਹਨ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp