ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 17 ਫਰਵਰੀ ਤੋਂ

ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 17 ਫਰਵਰੀ 2025 ਤੋਂ ਪਸ਼ੂ ਹਸਪਤਾਲ ਭੂੰਗਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ-ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ,ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। 

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਦੀ ਫੀਸ 750 ਰੁਪਏ ਹੈ। ਸਿਖਲਾਈ ਉਪਰੰਤ ਇਹ ਫੀਸ ਰਿਫੰਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਲੈ ਕੇ 15 ਫਰਵਰੀ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 20 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵਲੋ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 

ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ  01882-220025 ਅਤੇ 98722-77136 ’ਤੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

1000

Related posts

Leave a Reply