‘ਸਾਂਝੀ ਰਸੋਈ’ ‘ਚ ਯੋਗਦਾਨ ਪਾ ਕੇ ਮਨਾਇਆ ਜਨਮ ਦਿਨ 

ਹੁਸ਼ਿਆਰਪੁਰ,(ਵਿਕਾਸ ਜੁਲਕਾ, ਸੁਖਵਿੰਦਰ) : ਨਰਿੰਦਰ ਸਿੰਘ, ਮੈਂਬਰ ਸਰਬੱਤ ਦਾ ਭਲਾ ਟਰੱਸਟ ਹੁਸ਼ਿਆਰਪੁਰ ਵਲੋਂ ਆਪਣੇ ਪਿਤਾ ਮੇਜਰ ਚੰਨਣ ਸਿੰਘ ਦਾ ਜਨਮ ਦਿਨ ‘ਸਾਂਝੀ ਰਸੋਈ’ ਵਿਖੇ ਮਨਾਇਆ। ਇਸ ਦੌਰਾਨ ਪਰਿਵਾਰ ਵਲੋਂ ‘ਸਾਂਝੀ ਰਸੋਈ’ ਲਈ 5000 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ। ਪਰਿਵਾਰ ਨੇ ‘ਸਾਂਝੀ ਰਸੋਈ’ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਮਾਪੇ ਆਪਣੇ ਬੱਚਿਆਂ ਦੇ ਜਨਮ ਦਿਨ ਅਤੇ ਹੋਰ ਸਮਾਗਮ ‘ਸਾਂਝੀ ਰਸੋਈ’ ਵਿੱਚ ਮਨਾਉਣ।

 

ਨਰਿੰਦਰ ਸਿੰਘ ਨੇ ਪਰਿਵਾਰ ਸਮੇਤ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਖਾਣਾ ਵਰਤਾਉਣ ਦੀ ਸੇਵਾ ਵੀ ਕੀਤੀ। ‘ਸਾਂਝੀ ਰਸੋਈ’ ਪ੍ਰੋਜੈਕਟ ਦੀ ਰਿਵਾਇਤ ਅਨੁਸਾਰ ਕੇਕ ਦੀ ਰਸਮ ਉਪਰੰਤ ਜ਼ਿਲ•ਾ ਰੈਡ ਕਰਾਸ ਸੋਸਾਇਟੀ ਦੇ ਮੈਂਬਰਾਂ ਅਤੇ ਸ਼ਹਿਰੀ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚਂ ਪਰਿਵਾਰ ਨੂੰ ਸਨਮਾਨ ਚਿੰਨ ਵੀ ਭੇਟ ਕੀਤਾ ਗਿਆ।

 

ਇਸ ਮੌਕੇ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਸ੍ਰੀ ਨਰੇਸ਼ ਗੁਪਤਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ਼੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਰੈਡ ਕਰਾਸ ਸੋਸਾਇਟੀ ਵਲੋਂ ਜਿਥੇ ਵੱਖ-ਵੱਖ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਉਥੇ ‘ਸਾਂਝੀ ਰਸੋਈ’ ਵੀ ਸਫਲਤਾਪੂਰਵਕ ਚੱਲ ਰਹੀ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ ਆਪਣੇ ਵਿਸ਼ੇਸ਼ ਦਿਨ ‘ਸਾਂਝੀ ਰਸੋਈ’ ਵਿੱਚ ਮਨਾਉਣ ਲਈ ਅੱਗੇ ਆਉਣ।

Related posts

Leave a Reply