ਸੀਟੀਯੂ ਦੀ ਬੱਸ ਨੇ ਸੜਕ ਕਿਨਾਰੇ ਖੜੇ 4 ਲੋਕਾਂ ਨੂੰ ਕੁਚਲ ਦਿੱਤਾ, 3 ਮੌਤਾਂ

ਅਨੰਦਪੁਰ ਸਾਹਿਬ: ਪੰਜਾਬ ਦੇ ਰੋਪੜ ਜ਼ਿਲੇ ਵਿਚ  ਹੋਏ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈਜਦੋਂ ਕਿ ਦੋ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਨੈਸ਼ਨਲ ਹਾਈਵੇ ਐਕਸਟੈਂਸ਼ਨ 503 ‘ਤੇ ਪਿੰਡ ਭਨੁੱਪਲੀ ਚ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਤੋਂ ਚੰਡੀਗੜ੍ਹ ਵਾਪਸ ਆ ਰਹੀ ਸੀਟੀਯੂ ਬੱਸ ਨੇ ਓਵਰਟੇਕ ਕਰਨ ਲਈ ਸਟਾਪ ਤੇ ਖੜੇ ਵਿਅਕਤੀਆਂ ਨੂੰ ਰੌਂਦ ਦਿੱਤਾ। ਜਿਸ ਕਰਕੇ ਦੋ ਦੀ ਮੌਕੇ ਤੇ ਹੀ ਮੌਤ ਹੋ ਗਈਤੀਸਰੇ ਦੀ ਹਸਪਤਾਲ ਚ ਮੌਤ ਹੋ ਗਈ। ਜਦਕਿ ਚੌਥੇ ਨੂੰ ਆਨੰਦਪੁਰ ਸਾਹਿਬ ਸਿਵਲ ਹਸਪਤਾਲ ਲਿਜਾਇਆ ਗਿਆਜਿੱਥੋਂ ਉਸਨੂੰ ਪੀਜੀਆਈ ਐਮਆਰ ਰੈਫ਼ਰ ਕਰ ਦਿੱਤਾ ਗਿਆ ਹੈ।

ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

Leave a Reply