ਸੁਖਬੀਰ ਬਾਦਲ ਨੂੰ ਪੁਲਿਸ ਨੇ ਬਠਿੰਡਾ ਵਿਚ ਧਰਨੇ ਦੌਰਾਨ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਤਾਮੀਲ ਕਰਵਾਇਆ

ਬਠਿੰਡਾ : ਕੋਟਕਪੂਰਾ ਗੋਲੀਕਾਂਡ ਵਿਚ ਐੱਸਆਈਟੀ ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ਵਿਚ ਮੁਲਜ਼ਮ ਬਣਾਏ ਗਏ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਫਰੀਦਕੋਟ ਪੁਲਿਸ ਨੇ ਬਠਿੰਡਾ ਵਿਚ ਧਰਨੇ ਦੌਰਾਨ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਤਾਮੀਲ ਕਰਵਾਇਆ।

ਫਰੀਦਕੋਟ ਦੀ ਅਦਾਲਤ ਨੇ 16 ਮਾਰਚ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਸੀ ਜਦਕਿ ਸੁਖਬੀਰ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। 

Related posts

Leave a Reply