ਹੁਣ ਘਰ ਬੈਠੇ ਜਮੈਟੋ ਦੀਆਂ ਵੀ ਲਈਆਂ ਜਾ ਸਕਦੀਆਂ ਨੇ ਸੇਵਾਵਾਂ, ਕਰਫਿਊ ਦੌਰਾਨ ਡਾਕਘਰ ਅਤੇ ਕੋਰੀਅਰ ਸੇਵਾਵਾਂ ਨੂੰ ਕੰਮ ਕਰਨ ਦੀ ਛੋਟ

ਹੁਣ ਘਰ ਬੈਠੇ ਜਮੈਟੋ ਦੀਆਂ ਵੀ ਲਈਆਂ ਜਾ ਸਕਦੀਆਂ ਨੇ ਸੇਵਾਵਾਂ
-ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਹੋਮ ਡਿਲੀਵਰੀ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
-ਕਿਹਾ, ਕਰਫਿਊ ਦੌਰਾਨ ਡਾਕਘਰ ਅਤੇ ਕੋਰੀਅਰ ਸੇਵਾਵਾਂ ਨੂੰ ਕੰਮ ਕਰਨ ਦੀ ਛੋਟ
ਹੁਸ਼ਿਆਰਪੁਰ, 31 ਮਾਰਚ: (GOURAV SHAH)
ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਜਮੈਟੋ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਘਰ ਬੈਠੇ ਹੀ ਆਨਲਾਈਨ ਮੋਬਾਇਲ ‘ਤੇ ਬੁਕਿੰਗ ਰਾਹੀਂ ਜ਼ਰੂਰੀ ਵਸਤਾਂ ਮੰਗਵਾਈਆਂ ਜਾ ਸਕਦੀਆਂ ਹਨ। ਜਮੈਟੋ ਦੀਆਂ ਸੇਵਾਵਾਂ ਲਈ ਮੋਬਾਇਲ ਐਪ ਡਾਊਨਲੋਡ ਕਰਕੇ ਜ਼ਰੂਰੀ ਵਸਤਾਂ ਮੰਗਵਾਈਆਂ ਜਾ ਸਕਦੀਆਂ ਹਨ। ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕੀਤੀ ਗਈ ਇਸ ਪਹਿਲ ਨਾਲ ਸ਼ਹਿਰ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ।


 ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ•ਾ ਵਾਸੀਆਂ ਦੀ ਸਹੂਲਤ ਲਈ ਜਿਥੇ ਹੋਮ ਡਿਲੀਵਰੀ ਰਾਹੀਂ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਰੇਹੜੀਆਂ ਰਾਹੀਂ ਰੋਜ਼ਾਨਾ ਘਰ-ਘਰ ਸਬਜ਼ੀਆਂ ਅਤੇ ਫ਼ਲ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਵਲੋਂ ਜ਼ਿਲ•ੇ ਵਿੱਚ ਸੁਚਾਰੂ ਢੰਗ ਨਾਲ ਦੁੱਧ ਦੀ ਸਪਲਾਈ ਵੀ ਯਕੀਨੀ ਬਣਾਈ ਗਈ ਹੈ। ਉਨ•ਾਂ ਕਿਹਾ ਕਿ ਹੋਮ ਡਿਲੀਵਰੀ ਲਈ ਜਮੈਟੋ ਵਲੋਂ ਵੀ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਜਮੈਟੋ ਦਾ 250 ਸਟਾਫ਼ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਦੀ ਹੋਮ ਡਿਲੀਵਰੀ ਕਰੇਗਾ।


ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ 14 ਅਪ੍ਰੈਲ ਤੱਕ ਲਗਾਏ ਗਏ ਕਰਫਿਊ ਦੌਰਾਨ ਡਾਕਘਰ ਅਤੇ ਕੋਰੀਅਰ ਸੇਵਾਵਾਂ ਨੂੰ ਕੰਮ ਕਰਨ ਦੀ ਛੋਟ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਡਾਕਘਰ ਦੇ ਕਰਮਚਾਰੀਆਂ ਨੂੰ ਕੋਈ ਵੱਖਰਾ ਕਰਫਿਊ ਪਾਸ ਲੈਣ ਦੀ ਲੋੜ ਨਹੀਂ ਹੈ, ਬਲਕਿ ਕਰਮਚਾਰੀਆਂ ਦਾ ਦਫ਼ਤਰੀ ਆਈ ਕਾਰਡ ਹੀ ਵੈਲਿਡ ਹੋਵੇਗਾ। ਉਨ•ਾਂ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਅਤੇ ਆਮ ਜਨਤਾ ਦੀ ਸੁਰੱਖਿਆ ਲਈ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸ ਦੀ ਪਾਲਣਾ ਕੀਤੀ ਜਾਵੇ।
ਉਧਰ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੇ ਨਿਰਦੇਸ਼ਾਂ ‘ਤੇ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਵਲੋਂ ਲਗਾਤਾਰ ਫਲੈਗ ਮਾਰਚ ਕੀਤਾ ਜਾ ਰਿਹਾ ਹੈ, ਤਾਂ ਜੋ ਜਿਥੇ ਕਰਫਿਊ ਦੇ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰਵਾਇਆ ਜਾ ਸਕੇ, ਉਥੇ ਜਾਗਰੂਕਤਾ ਵੈਨਾਂ ਰਾਹੀਂ ਇਲਾਕਾ ਵਾਸੀਆਂ ਨੂੰ ਜਾਗਰੂਕ ਵੀ ਕੀਤਾ ਜਾ ਸਕੇ।  

 

Related posts

Leave a Reply