ਹੁਣ ਤੱਕ 2202 ਮੀਟਰਿਕ ਟਨ ਕਣਕ ਦੀ ਆਮਦ ਅਤੇ 1303 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ


ਹੁਣ ਤੱਕ 2202 ਮੀਟਰਿਕ ਟਨ ਕਣਕ ਦੀ ਆਮਦ ਅਤੇ 1303 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ

ਮੰਡੀਆਂ ਵਿਚ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਰੱਖਿਆ ਜਾ ਰਿਹਾ ਹੈ
ਪੂਰਾ ਧਿਆਨ

ਪਠਾਨਕੋਟ 24 ਅਪ੍ਰੈਲ  (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ  )

ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ•ੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਿਹਤ ਲਈ ਮੈਡੀਕਲ ਟੀਮਾਂ ਮੋਜੂਦ ਹਨ ਅਤੇ ਸੋਸਲ ਡਿਸਟੈਂਸ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ । ਜ਼ਿਲ•ੇ ਵਿਚ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 1303 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ•ੇ ਦੇ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਾਰਦਾਣੇ ਆਦਿ ਤੋਂ ਇਲਾਵਾ ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥ ਧੋਣ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਪ੍ਰਕਿਰਿਆ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਕਿਸਾਨਾਂ, ਮਜ਼ਦੂਰਾਂ ਅਤੇ ਆੜ•ਤੀਆਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 2202 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 1303 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਪਨਗ੍ਰੇਨ ਵੱਲੋਂ 730 ਮੀਟ੍ਰਿਕ  ਟਨ, ਮਾਰਕਫੈੱਡ ਵੱਲੋਂ 127 ਮੀਟ੍ਰਿਕ ਟਨ, ਪਨਸਪ ਵੱਲੋਂ 24 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 180 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 242 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਪੁੱਜਦੀ ਕਣਕ ਦੀ ਤੁਰੰਤ ਖਰੀਦ ਕਰਕੇ ਲਿਫਟਿੰਗ ਵੀ ਨਾਲੋ-ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਦਿੱਕਤ ਪੇਸ਼ ਨਾਂ ਆਵੇ।

Related posts

Leave a Reply