ਹੁਸ਼ਿਆਰਪੁਰ ਦੇ ਸਬ-ਇੰਸਪੈਕਟਰ ਜਰਨੈਲ ਸਿੰਘ ਦੀ ਸ਼ੱਕੀ ਹਾਲਾਤ ‘ਚ ਮੌਤ

HOSHIARPUR : ਹੁਸ਼ਿਆਰਪੁਰ ਦੇ ਸੀ. ਆਈ. ਡੀ. ‘ਚ ਤਾਇਨਾਤ ਸਬ-ਇੰਸਪੈਕਟਰ ਜਰਨੈਲ ਸਿੰਘ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਜਰਨੈਲ ਸਿੰਘ ਜਲੰਧਰ ਦੇ ਰਣਜੀਤ ਨਗਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ ਸਨ। ਹਾਲਤ ਵਿਗੜਦੀ ਵੇਖ ਉਨ੍ਹਾਂ ਨੂੰ  ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਥਾਣਾ ਨੰ. 7 ਦੇ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਦਸੂਹਾ ਦੇ ਰਹਿਣ ਵਾਲੇ ਹਨ ਤੇ ਹੁਸ਼ਿਆਰਪੁਰ ‘ਚ ਤਾਇਨਾਤ ਹਨ। ਵੀਰਵਾਰ ਤੜਕੇ ਉਹ ਰਣਜੀਤ ਨਗਰ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ ਸਨ।  ਅਚਾਨਕ ਉਨ੍ਹਾਂ ਦੀ ਹਾਲਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਸਪਤਾਲ ਤੋਂ ਸੂਚਨਾ ਮਿਲਣ ‘ਤੇ ਪੁਲਸ ਟੀਮ ਉਥੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਇੰਸਪੈਕਟਰ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਐੱਸ. ਆਈ. ਦੀ ਮੌਤ ਹਾਰਟ ਅਟੈਕ ਨਾਲ ਹੋਈ ਲੱਗਦੀ ਹੈ ਪਰ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸੱਚਾਈ ਸਾਹਮਣੇ ਆਵੇਗੀ। ਪੁਲਸ ਨੇ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

Related posts

Leave a Reply