ਹੈਵਾਨੀਅਤ: ਮੁੰਬਈ ‘ਚ ਨਿਰਭਯਾ ਵਰਗਾ ਕਾਂਡ , 30 ਸਾਲਾ ਔਰਤ ਨਾਲ ਬਲਾਤਕਾਰ ਤੋਂ ਬਾਅਦ, ਗੁਪਤ ਅੰਗ’ ਚ ਰਾਡ ਪਾਈ, ਹਾਲਤ ਗੰਭੀਰ

ਮੁੰਬਈ : ਮੁੰਬਈ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਬਿਲਕੁਲ ਦਿੱਲੀ ਦੇ ਨਿਰਭਯਾ ਕੇਸ ਵਰਗਾ ਹੈ। ਮੁੰਬਈ ਦੇ ਸਾਕੀਨਾਕਾ ਇਲਾਕੇ ਵਿੱਚ ਇੱਕ 30 ਸਾਲਾ ਔਰਤ ਨਾਲ ਬਲਾਤਕਾਰ ਕੀਤਾ ਗਿਆ। ਬੇਰਹਿਮੀ ਦਿਖਾਉਂਦੇ ਹੋਏ ਦੋਸ਼ੀ ਨੇਔਰਤ ਦੇ ਪ੍ਰਾਈਵੇਟ ਪਾਰਟ ਵਿੱਚ ਰਾਡ ਪਾ ਦਿੱਤੀ, ਜਿਸ ਕਾਰਨ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Nirbhaya-like incident in Mumbai, 30-year-old woman raped, rod entered in private part

ਇਸ ਮਾਮਲੇ ਵਿੱਚ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਛਾਪਾ ਮਾਰਿਆ ਅਤੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀਸੀਪੀ ਅਤੇ ਵਧੀਕ ਪੁਲਿਸ ਕਮਿਸ਼ਨਰ ਸਾਕੀ ਨਾਕਾ ਥਾਣੇ ਪਹੁੰਚੇ। ਪੁਲਿਸ ਨੂੰ ਸ਼ੱਕ ਹੈ ਕਿ ਇਸ ਘਟਨਾ ਵਿੱਚ ਹੋਰ ਦੋਸ਼ੀ ਵੀ ਸ਼ਾਮਲ ਹੋ ਸਕਦੇ ਹਨ। ਪੁਲਿਸ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਹੋਰ ਜਾਂਚ ਜਾਰੀ ਹੈ।

ਔਰਤ ਨਾਲ ਕੀਤੀ ਬੇਰਹਿਮੀ ਨੇ ਦਿੱਲੀ ਦੇ ਨਿਰਭਯਾ ਕਾਂਡ ਦੀਆਂ ਯਾਦਾਂ ਤਾਜ਼ਾ ਕਰ ਦਿਤੀਆਂ ਹਨ । ਹੁਣ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇੱਕ ਦੋਸ਼ੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਸਾਰਾ ਮਾਮਲਾ ਖੁੱਲ੍ਹ ਕੇ ਸਾਹਮਣੇ ਆਵੇਗਾ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਦੋਸ਼ੀ ਦੇ ਹਵਾਲੇ ਨਾਲ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ।

ਇਸ ਮਾਮਲੇ ਵਿੱਚ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਛਾਪਾ ਮਾਰਿਆ ਅਤੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀਸੀਪੀ ਅਤੇ ਵਧੀਕ ਪੁਲਿਸ ਕਮਿਸ਼ਨਰ ਸਾਕੀ ਨਾਕਾ ਥਾਣੇ ਪਹੁੰਚੇ। ਪੁਲਿਸ ਨੂੰ ਸ਼ੱਕ ਹੈ ਕਿ ਇਸ ਘਟਨਾ ਵਿੱਚ ਹੋਰ ਦੋਸ਼ੀ ਵੀ ਸ਼ਾਮਲ ਹੋ ਸਕਦੇ ਹਨ। ਪੁਲਿਸ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਹੋਰ ਜਾਂਚ ਜਾਰੀ ਹੈ।

Related posts

Leave a Reply